ਖੇਡਾਂ ਵਤਨ ਪੰਜਾਬ ਦੀਆਂ 2026(ਸੀਜਨ-4) ਤਹਿਤ ਮਿਤੀ 22 ਤੋਂ 23 ਸਤੰਬਰ 2026 ਤੱਕ ਕਰਵਾਏ ਜਾਣਗੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸੇ਼ਖ ਸੁਭਾਨ ਦੇ ਖੇਡ ਮੁਕਾਬਲੇ
ਟੂਰਨਾਮੈਂਟ ਵਿੱਚ ਭਾਗ ਲੈਣ ਲਈ ਖਿਡਾਰੀ ਆਪਣੀ ਆਨਲਾਇਨ ਰਜਿਸਟ੍ਰੇਸ਼ਨ https://sports.punjab.gov.in ਤੇ ਕਰਨ
ਫਾਜ਼ਿਲਕਾ 16 ਸਤੰਬਰ 2026……
ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ-ਚੱਕਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਖਿਡਾਰੀਆਂ ਦੀ ਪ੍ਰਤਿਭਾ ਅਤੇ ਹੁਨਰ ਦੇ ਵਿਕਾਸ ਦੇ ਨਾਲ ਨਾਲ ਆਪਸੀ ਭਾਈਚਾਰਾ, ਸਦਭਾਵਨਾ ਤੇ ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4) ਸ਼ੁਰੂ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਫਾਜ਼ਿਲਕਾ ਸ੍ਰੀ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੁਣ ਬਲਾਕ ਜਲਾਲਾਬਾਦ ਅਤੇ ਅਰਨੀਵਾਲਾ ਸੇ਼ਖ ਸੁਭਾਨ ਦੇ ਖੇਡ ਮੁਕਾਬਲੇ ਮਿਤੀ 22 ਸਤੰਬਰ 2026 ਤੋ 23 ਸਤੰਬਰ 2026 ਤੱਕ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ:14 ਤੋ 70 ਸਾਲ ਤੋਂ ਉੱਪਰ ਤੱਕ ਦੇ ਲੜਕੇ-ਲੜਕੀਆਂ, ਮਹਿਲਾ-ਪੁਰਸ਼ ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ(ਨ.ਸ), ਕਬੱਡੀ(ਸ.ਸ), ਖੋਹ-ਖੋਹ,ਵਾਲੀਬਾਲ (ਸਮੈਸਿਗ) ਅਤੇ ਵਾਲੀਬਾਲ(ਸੂਟਿੰਗ) ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਬਲਾਕ ਫਾਜ਼ਿਲਕਾ, ਅਬੋਹਰ ਅਤੇ ਖੂਈਆਂ ਸਰਵਰ ਦੇ ਖੇਡ ਕਰਵਾਏ ਜਾ ਚੁੱਕੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜਰੂਰੀ ਹੈ। ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀ ਨੂੰ ਆਪਣੀ ਆਨਲਾਇਨ ਭਾਗੀਦਾਰੀ https://sports.punjab.gov.in ਤੇ ਕਰਨੀ ਜਰੂਰੀ ਹੋਵੇਗੀ। ਉਮਰ ਦੇ ਸਬੂਤ ਵਜੋ ਖਿਡਾਰੀ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣਗੇ ਅਤੇ ਆਪਣੀ ਆਫ ਲਾਈਨ ਸਮਰਸ਼ੀਟ ਟੂਰਨਾਮੈਂਟ ਸਥਾਨ ਤੇ ਜਮ੍ਹਾਂ ਕਰਵਾਉਣਗੇ। ਕਿਸੇ ਵੀ ਖਿਡਾਰੀ ਨੂੰ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਬਲਾਕ ਪੱਧਰੀ ਟੂਰਨਾਮੈਂਟ ਦੇ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਸ੍ਰੀ ਜਤਿੰਦਰ ਸਿੰਘ ਸੀਨੀਅਰ ਸਹਾਇਕ ਨਾਲ ਮੋਬਾਇਲ ਨੰ: 98887—88785 ਤੇ ਸੰਪਰਕ ਕੀਤਾ ਜਾ ਸਕਦਾ ਹੈ।

No comments