ਹੁਣੇ ਹੁਣੇ

ਬਰਨਾਲਾ ਵਿਖੇ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ



ਪਟਿਆਲਾ, ਹੁਸ਼ਿਆਰਪੁਰ ਤੇ ਜਲੰਧਰ ਦੀਆਂ ਟੀਮਾਂ ਕੁਆਰਟਰ ਫਾਈਨਲ ‘ਚ
ਬਰਨਾਲਾ, 16 ਸਤੰਬਰ 
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ (ਲੜਕੇ) ਵਿੱਚ ਅੱਜ ਦੂਜੇ ਦਿਨ ਸ਼ਾਨਦਾਰ ਤੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਰੁਪੇਸ਼ ਕੁਮਾਰ ਬੇਗੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। 
ਡੀ ਐਮ ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਫਾਜ਼ਿਲਕਾ ਨੂੰ 61 ਦੌੜਾਂ ਨਾਲ ਹਰਾਇਆ। ਪਟਿਆਲਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 3 ਵਿਕਟਾਂ ਦੇ ਨੁਕਸਾਨ ‘ਤੇ 138 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਫਾਜ਼ਿਲਕਾ ਦੀ ਪੂਰੀ ਟੀਮ 77 ਦੌੜਾਂ ‘ਤੇ ਢੇਰੀ ਹੋ ਗਈ। ਮੋਗਾ ਤੇ ਹੁਸ਼ਿਆਰਪੁਰ ਵਿੱਚ ਖੇਡੇ ਗਏ ਮੈਚ ਵਿੱਚ ਹੁਸ਼ਿਆਰਪੁਰ ਦੀ ਟੀਮ 7 ਵਿਕਟਾਂ ਨਾਲ ਜੇਤੂ ਰਹੀ। ਮੋਗਾ ਦੀ ਟੀਮ ਨੇ ਪਹਿਲਾਂ ਬੱਲੇਬਾਜੀ ਕਰਦਿਆਂ 91 ਦੌੜਾਂ ਬਣਾਈਆਂ ਸਨ, ਇਸ ਟੀਚੇ ਨੂੰ ਹੁਸ਼ਿਆਰਪੁਰ ਨੇ ਮਹਿਜ ਤਿੰਨ ਵਿਕਟਾਂ ਗੁਆ ਕੇ ਪੂਰਾ ਕਰ ਲਿਆ।
ਇਸ ਤੋਂ ਇਲਾਵਾ ਹੋਰ ਖੇਡੇ ਗਏ ਮੈਚਾਂ ਵਿੱਚ ਮਾਲੇਰਕੋਟਲਾ ਨੇ ਫਰੀਦਕੋਟ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਪਠਾਨਕੋਟ, ਫਿਰੋਜ਼ਪੁਰ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਨੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਪਟਿਆਲਾ, ਹੁਸ਼ਿਆਰਪੁਰ ਅਤੇ ਜਲੰਧਰ ਦੀਆਂ ਟੀਮਾਂ ਕੁਆਰਟਰ ਫਾਈਨਲ ‘ਚ ਪਹੁੰਚ ਗਈਆਂ ਹਨ। ਇਸ ਮੌਕੇ ਲੈਕ. ਸੁਰਜੀਤ ਕੌਰ, ਜਸਪਿੰਦਰ ਕੌਰ ਸਵਰਨਜੀਤ ਕੌਰ, ਸਵਿਤਾ ਰਾਣੀ, ਹਰਜਿੰਦਰ ਕੌਰ, ਤਰਪਿੰਦਰ ਸਿੰਘ, ਰਾਜੇਸ਼ ਕੁਮਾਰ ਹੈਡਮਾਸਟਰ, ਅਮਨਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਿਤ ਕੁਮਾਰ, ਰੋਹਨ, ਲੈਕ. ਪਰਮਜੀਤ ਕੌਰ, ਕੁਲਵਿੰਦਰ ਕੌਰ, ਸੁਖਰਾਜ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ, ਰਮਨਜੀਤ ਕੌਰ, ਮੁੱਕੋ ਕੌਰ, ਕਿਰਨਦੀਪ ਕੌਰ, ਜਸਪ੍ਰੀਤ ਕੌਰ, ਜਸਪ੍ਰੀਤ ਸਿੰਘ, ਸੰਦੀਪ ਪੁਰੀ, ਤੇਜਿੰਦਰ ਸਿੰਘ, ਪੁਸ਼ਪਦੀਪ ਸਮੇਤ ਵੱਖ–ਵੱਖ ਜਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ਼, ਕੋਚ ਅਤੇ ਖਿਡਾਰੀ ਮੌਜੂਦ ਸਨ।
 

No comments