ਹੁਣੇ ਹੁਣੇ

ਮਾਨ ਦੇ ਮੁਨਾਫੇ' ਕੰਪੇਨ ਤਹਿਤ ਸਰਕਾਰ ਦੀਆਂ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਧਾਇਕ ਬੱਲੂਆਣਾ ਪਹੁੰਚੇ ਹਲਕੇ ਦੇ ਪਿੰਡ ਭਾਗਸਰ

 



 ਪਿੰਡ ਵਾਸੀਆਂ ਨੇ ਵਿਧਾਇਕ ਬੱਲੂਆਣਾ ਦਾ ਕੀਤਾ ਭਰਵਾਂ ਸਵਾਗਤ 


 ਮਾਨ ਦੇ ਮੁਨਾਫ਼ਿਆਂ ਦੀ ਕੀਤੀ ਸ਼ਲਾਘਾ 


ਬੱਲੂਆਣਾ/ਫਾਜ਼ਿਲਕਾ 22 ਸਤੰਬਰ...

   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤੀ। 

 ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਮੰਗਲਵਾਰ ਨੂੰ ਹਲਕੇ ਦੇ ਪਿੰਡ ਭਾਗਸਰ ਵਿਖੇ ਘਰ- ਘਰ ਪਹੁੰਚ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਕ ਆਮ ਪੰਜਾਬੀ ਪਰਿਵਾਰ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ।

 ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਇਸ ਮੌਕੇ ਸਥਾਨਕ ਲੋਕਾਂ ਨੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਸਵਾਗਤ ਕਰਦਿਆਂ ਸਰਕਾਰੀ ਯੋਜਨਾਵਾਂ ਤੋਂ ਮਿਲੇ ਲਾਭ ਸਾਂਝੇ ਕੀਤੇ।

No comments