ਹੁਣੇ ਹੁਣੇ

fazilka news ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨਾਲ ਆਪਣੇ ਦਫ਼ਤਰ ਵਿਖੇ ਕੀਤੀ ਲੋਕ ਮਿਲਣੀ

 



* ਲੋਕਾਂ ਦੀ ਮੁਸ਼ਕਿਲਾਂ ਸੁਣਨ ਉਪਰੰਤ ਕੁੱਝ ਮੁਸ਼ਕਲਾਂ ਦਾ ਮੌਕੇ ਤੇ ਹੱਲ ਕੀਤਾ ਤੇ ਬਾਕੀ ਮੁਸ਼ਕਲਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼


ਫਾਜ਼ਿਲਕਾ 7 ਸਤੰਬਰ 2026…

ਫਾਜ਼ਿਲਕਾ ਦੇ ਵਿਧਾਇਕ ਸ੍ਰ. ਨਰਿੰਦਰਾਪਲ ਸਿੰਘ ਸਵਨਾ ਨੇ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਹਲਕੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਤੇ ਸ਼ਹਿਰਾਂ ਤੋਂ ਪਹੁੰਚੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਧਿਆਨ ਨਾਲ ਸੁਣਦਿਆਂ ਕੁੱਝ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ੍ਹ ਕਰਵਾਇਆ ਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਜਲਦ ਅਤੇ ਯੋਗ ਹੱਲ ਕਰਨ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਵਿਸ਼ਵਾਸ ਅਤੇ ਸਹਿਯੋਗ ਨਾਲ ਅਸੀਂ ਲੋਕ ਭਲਾਈ ਅਤੇ ਵਿਕਾਸ ਲਈ ਇਸੇ ਤਰ੍ਹਾਂ ਨਿਰੰਤਰ ਕੰਮ ਕਰਦੇ ਰਹਾਂਗੇ।

ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦੇ ਮੁੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ੍ਹ ਕਰਵਾਇਆ ਜਾਵੇਗਾ। ਇਸ ਮੀਟਿੰਗ ਵਿਚ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਲਿੰਕ ਸੜਕਾਂ ਦੀ ਰੀ-ਕਾਰਪੇਟਿੰਗ ਦੇ ਕਈ ਪ੍ਰਾਜੈਕਟ ਪੂਰੇ ਕਰਵਾਏ ਜਾ ਚੁੱਕੇ ਹਨ। ਪਿੰਡਾਂ ਵਿਚ ਰੋਡ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਪਾਣੀ ਨਿਕਾਸੀ ਦੇ ਮਸਲਿਆਂ ਨੂੰ ਅਹਿਮ ਅਤੇ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਨਾਲਿਆਂ ਡਰੇਨਾਂ ਦੀ ਸਫਾਈ ਤੇ ਨਵੀਨੀਕਰਨ ਦੇ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਾਣੀ ਸਪਲਾਈ ਸਬੰਧੀ ਸਮੱਸਿਆਵਾਂ ਨੂੰ ਵੀ ਤੁਰੰਤ ਹੱਲ੍ਹ ਕੀਤਾ ਜਾਂਦਾ ਹੈ। ਪਿੰਡਾਂ ਵਿਚ ਨਹਿਰੀ ਪਾਣੀ ਦੀ ਸਪਲਾਈ ਪੱਕੀ ਕਰਨ ਦੇ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸਦੇ ਨਾਲ-ਨਾਲ ਪਿੰਡਾਂ ਵਿਚ ਜਿੰਮ ਘਰ,  ਬੱਚਿਆਂ ਲਈ ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿਚ ਹਰ ਤਰ੍ਹਾਂ ਦੀਆਂ ਦਵਾਈਆਂ ਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

No comments