Malout News ਨਸ਼ਿਆਂ ਦੇ ਖ਼ਾਤਮੇ ਲਈ ਅਹਿਮ ਉਪਰਾਲੇ ਵਜੋਂ ਉੱਭਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ – ਅਮੀਤ ਖੁੱਡੀਆਂ
-ਹਲਕਾ ਲੰਬੀ ਦੀ ਨਸ਼ਾ ਮੁਕਤੀ ਮੋਰਚਾ ਟੀਮ ਨੂੰ ਮੁਹਿੰਮ ਦੇ ਅੰਤਿਮ ਪੜਾਅ ਬਾਰੇ ਕਰਵਾਇਆ ਜਾਣੂੰ
ਲੰਬੀ/ਸ੍ਰੀ ਮੁਕਤਸਰ ਸਾਹਿਬ, 20 ਸਤੰਬਰ :
ਵਿਧਾਨ ਸਭਾ ਹਲਕਾ ਲੰਬੀ ਦੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਅਮੀਤ ਟੀਮਾ ਖੁੱਡੀਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੀਖਿਆ ਮੀਟਿੰਗ ਦੌਰਾਨ ਹੇਠਲੇ ਪੱਧਰ ਤੱਕ ਸਾਂਝੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਲਕੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਨੂੰ ਹੋਰ ਤੇਜ਼ ਕਰਨ 'ਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਅਮੀਤ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਸੀਂ ਮਿਲ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਜੜ੍ਹੋਂ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਹਿਮ ਉਪਰਾਲੇ ਵਜੋਂ ਉੱਭਰੀ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਮੁੜ ਵਸੇਬਾ ਉਪਾਵਾਂ ਸਮੇਤ ਬਹੁ-ਮੰਤਵੀ ਪਹੁੰਚ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜੋ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਿੱਚ ਮਹੱਤਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਚਲਾਈ ਗਈ ਇਸ ਮੁਹਿੰਮ ਦੌਰਾਨ 76000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਅਗਲੇ ਪੜਾਅ ਦੌਰਾਨ ਨਸ਼ਾ ਮੁਕਤੀ ਮੋਰਚਾ ਮੈਂਬਰਾਂ ਵਲੋਂ ਹਰੇਕ ਪਿੰਡ ਅਤੇ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਨਸ਼ਿਆਂ ਖਿਲਾਫ਼ ਜੰਗ ਦੀ ਪ੍ਰਗਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਬੁਲਾਰਿਆਂ ਵੱਲੋਂ ਵੀ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਆਪਣੇ-ਆਪਣੇ ਪਿੰਡਾਂ ’ਤੇ ਵਾਰਡਾਂ ਵਿੱਚ ਸਰਗਰਮ ਰਹਿ ਕੇ ਲੋਕਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਐਸ.ਡੀ.ਐਮ. ਪੰਕਜ ਬਾਂਸਲ, ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ, ਐਸ.ਐਚ.ਓ. ਜਸਵੀਰ ਸਿੰਘ, ਐਸ.ਐਚ.ਓ. ਗੁਰਦੀਪ ਸਿੰਘ, ਯਾਦਵਿੰਦਰ ਸਿੰਘ ਹਰੀਕੇ ਕਲਾਂ ਜ਼ਿਲ੍ਹਾ ਪ੍ਰਧਾਨ, ਜਗਸੀਰ ਸਿੰਘ ਜੰਮੂਆਣਾ ਜ਼ਿਲਾ ਵਾਈਸ ਕੋਆਰਡੀਨੇਟਰ, ਮਨਜੀਤ ਸਿੰਘ ਮਿੱਡਾ ਹਲਕਾ ਕੋਆਰਡੀਨੇਟਰ, ਹਰਪ੍ਰੀਤ ਸਿੰਘ ਭੀਟੀ ਵਾਲਾ ਹਲਕਾ ਵਾਈਸ ਕੋਆਰਡੀਨੇਟਰ, ਦਿਲਬਾਗ ਸਿੰਘ ਪੰਨੀ ਵਾਲਾ ਹਲਕਾ ਵਾਈਸ ਕੋਆਰਡੀਨੇਟਰ, ਸ਼ਿਵਰਾਜ ਸਿੰਘ ਮਿਠੜੀ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਕਰਮਗੜ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਗੁਰੂ ਸਰ ਯੋਧਾ ਬਲਾਕ ਪ੍ਰਧਾਨ, ਸ਼ਮਸ਼ੇਰ ਸਿੰਘ ਰਾਣੀ ਵਾਲਾ ਬਲਾਕ ਪ੍ਰਧਾਨ, ਹਰਚਰਨ ਸਿੰਘ ਨੰਬਰਦਾਰ ਬਲਾਕ ਪ੍ਰਧਾਨ, ਗੁਰਚਰਨ ਸਿੰਘ ਖਾਲਸਾ ਬਲਾਕ ਪ੍ਰਧਾਨ, ਹਰਪਾਲ ਸਿੰਘ ਬਲਾਕ ਪ੍ਰਧਾਨ ਤੋਂ ਇਲਾਵਾ ਸਮੂਹ ਪਿੰਡਾਂ ਦੇ ਪੰਚ-ਸਰਪੰਚ ਅਤੇ ਵੀਡੀਸੀ ਕਮੇਟੀ ਦੇ ਮੈਂਬਰ ਹਾਜ਼ਰ ਸਨ।
.jpeg)
No comments